Thursday, May 16, 2024
Google search engine
Homeਦੇਸ਼Nationalਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਨੂੰ ਪੈਸੰਜਰ...

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਨੂੰ ਪੈਸੰਜਰ ਟਰਮੀਨਲ ’ਤੇ ਮਿਲੇਗੀ ਮੁਫ਼ਤ ਵਾਈ-ਫਾਈ ਦੀ ਸਹੂਲਤ

ਮਹਿੰਦਰ ਸਿੰਘ ਅਰਲੀਭੰਨ, ਡੇਰਾ ਬਾਬਾ ਨਾਨਕ: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖ਼ਬਰ ਹੈ ਕਿ ਆਉਣ ਵਾਲੇ ਕੁਝ ਦਿਨਾਂ ’ਚ ਲੈਂਡ ਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਪੈਸੰਜਰ ਟਰਮੀਨਲ ਨੂੰ ਵਾਈ-ਫਾਈ ਸਹੂਲਤ ਨਾਲ ਲੈਸ ਕੀਤਾ ਜਾ ਰਿਹਾ। ਸ਼ਰਧਾਲੂਆਂ ਨੂੰ ਹਾਈ ਸਪੀਡ ਵਾਈ-ਫਾਈ ਸਹੂਲਤ ਮੁਫ਼ਤ ਮਿਲੇਗੀ। ਇਥੇ ਦੱਸਣਯੋਗ ਹੈ ਕਿ ਪੈਸੰਜਰ ਟਰਮੀਨਲ ’ਚ ਨੈੱਟਵਰਕ ਨਾ ਆਉਣ ਕਾਰਨ ਸ਼ਰਧਾਲੂਆਂ ਦੇ ਮੋਬਾਈਲ ਫੋਨ ਖਿਡੌਣੇ ਸਾਬਤ ਹੋ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐੱਸਐੱਨਐੱਲ ਕੰਪਨੀ ਦੇ ਥਾਂ-ਥਾਂ ’ਤੇ ਮਾਡਮ ਲਾਏ ਜਾ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਵਾਈ-ਫਾਈ ਦੀ ਰੇਂਜ ਪੂਰੇ ਟਰਮੀਨਲ ’ਚ ਹੋਵੇਗੀ। ਇਸ ਤੋਂ ਇਲਾਵਾ ਐਮਰਜੈਂਸੀ ਹਾਲਾਤ ’ਚ ਫੋਨ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ। ਇਸ ਮੌਕੇ ਸ਼ਰਧਾਲੂ ਹਰਦੇਵ ਸਿੰਘ, ਵਿਕਰਮਜੀਤ ਸਿੰਘ, ਸੁਖਦੇਵ ਸਿੰਘ, ਜੋਗਿੰਦਰ ਸਿੰਘ, ਹਰਪ੍ਰੀਤ ਸਿੰਘ ਅਮਨਦੀਪ ਸਿੰਘ ਆਦਿ ਨੇ ਦੱਸਿਆ ਪਿਛਲੇ ਸਮੇਂ ਤੋਂ ਸਰਹੱਦੀ ਖੇਤਰ ਤੋਂ ਇਲਾਵਾ ਪੈਸੰਜਰ ਟਰਮੀਨਲ ’ਚ ਮੋਬਾਈਲ ਫੋਨਾਂ ’ਚ ਨੈੱਟਵਰਕ ਨਾ ਆਉਣ ਕਾਰਨ ਕਾਫੀ ਦਿੱਕਤ ਆ ਰਹੀ ਸੀ। ਵਾਈ-ਫਾਈ ਨੈੱਟਵਰਕ ਕਾਰਨ ਨਾਨਕ ਨਾਮਲੇਵਾ ਸੰਗਤ ’ਚ ਖੁਸ਼ੀ ਦੀ ਲਹਿਰ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments