Thursday, May 16, 2024
Google search engine
Homeਦੇਸ਼Nationalਡੀਈਓ ਐਲੀਮੈਂਟਰੀ ਗੁਰਦਾਸਪੁਰ ਦੇ ਤਿੰਨ ਮੁਲਾਜ਼ਮ ਗ੍ਰਿਫ਼ਤਾਰ, ਅਧਿਆਪਕ ਭਰਤੀ ਰਿਕਾਰਡ 'ਚ ਗੜਬੜੀ...

ਡੀਈਓ ਐਲੀਮੈਂਟਰੀ ਗੁਰਦਾਸਪੁਰ ਦੇ ਤਿੰਨ ਮੁਲਾਜ਼ਮ ਗ੍ਰਿਫ਼ਤਾਰ, ਅਧਿਆਪਕ ਭਰਤੀ ਰਿਕਾਰਡ ‘ਚ ਗੜਬੜੀ ਕਰਨ ਦੇ ਦੋਸ਼ ਤਹਿਤ ਵਿਜੀਲੈਂਸ ਨੇ ਕੀਤੀ ਕਾਰਵਾਈ

ਆਕਾਸ਼, ਗੁਰਦਾਸਪੁਰ : ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਅਧਿਆਪਕ ਭਰਤੀ ਰਿਕਾਰਡ ਵਿੱਚ ਗੜਬੜੀ ਕਰਨ ਦੇ ਦੋਸ਼ ਵਿੱਚ ਡੀਈਓ ਐਲੀਮੈਂਟਰੀ ਗੁਰਦਾਸਪੁਰ ਦਫਤਰ ਦੇ ਤਿੰਨ ਮੁਲਾਜ਼ਮਾਂ ਨੂੰ ਅੱਜ ਸਵੇਰੇ ਗ੍ਰਿਫਤਾਰ ਕਰ ਲਿਆ ਗਿਆ। ਇਨ੍ਹਾਂ ਵਿੱਚ ਸੀਨੀਅਰ ਸਹਾਇਕ ਧਰਮਪਾਲ, ਸੀਨੀਅਰ ਸਹਾਇਕ ਮਿੱਤਰ ਵਾਸੂ ਅਤੇ ਜੂਨੀਅਰ ਸਹਾਇਕ ਨਰਿੰਦਰ ਕੁਮਾਰ ਸ਼ਾਮਲ ਹਨ। ਇਨ੍ਹਾਂ ਖਿਲਾਫ 8 ਮਈ 2023 ਨੂੰ ਵਿਜੀਲੈਂਸ ਦੇ ਥਾਣਾ ਮੋਹਾਲੀ ਵਿਖੇ ਆਈਪੀਸੀ ਦੀ ਧਾਰਾ 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 (13) (1) (ਏ), 13 (2) ਦਰਜ ਕੀਤੀ ਗਈ ਹੈ। ਜਾਣਕਾਰੀ ਦੇ ਅਨੁਸਾਰ ਉਕਤ ਤਿੰਨ ਅਧਿਕਾਰੀਆਂ ਸਮੇਤ ਪੰਜ ਮੁਲਜ਼ਮਾਂ ਖਿਲਾਫ 2007 ਵਿੱਚ ਈਟੀਟੀ/ਜੇਬੀਟੀ/ਟੀਚਿੰਗ ਫੈਲੋਜ਼ ਦੀਆਂ ਲਗਭਗ 9998 ਅਸਾਮੀਆਂ ਦੀ ਪੰਜਾਬ ਪੱਧਰ ਉਤੇ ਭਰਤੀ ਕਰਨ ਸਬੰਧੀ ਸਰਕਾਰੀ ਰਿਕਾਰਡ ਵਿੱਚ ਬੇਨਿਯਮੀਆਂ

ਅਤੇ ਗੜਬੜੀ ਕਰਨ ਦੇ ਦੋਸ਼ ਹਨ।

ਇਕੱਤਰ ਜਾਣਕਾਰੀ ਅਨੁਸਾਰ, ਪੜਤਾਲ ਦੌਰਾਨ ਪਾਇਆ ਗਿਆ ਕਿ ਇਹ ਮੁਲਾਜ਼ਮ ਵੱਖ-ਵੱਖ ਸਮਿਆਂ ‘ਤੇ ਡੀਈਓ (ਐਲੀਮੈਂਟਰੀ) ਲੁਧਿਆਣਾ ਅਤੇ ਗੁਰਦਾਸਪੁਰ ਵਿਖੇ ਤਾਇਨਾਤ ਰਹੇ ਸਨ ਅਤੇ ਸਾਲ 2007 ਵਿੱਚ ਈਟੀਟੀ/ਜੇਬੀਟੀ/ਟੀਚਿੰਗ ਫੈਲੋਜ਼ ਦੀਆਂ ਪੰਜਾਬ ਪੱਧਰ ਉਤੇ ਲਗਭਗ 9998 ਅਸਾਮੀਆਂ ਲਈ ਬਿਨੈ ਕਰਨ ਵਾਲੇ ਹਜਾਰਾਂ ਉਮੀਦਵਾਰਾਂ ਦਾ ਭਰਤੀ ਰਿਕਾਰਡ, ਜਿਵੇਂ ਚੈੱਕ ਲਿਸਟਾਂ, ਮੈਰਿਟ ਸੂਚੀਆਂ, ਪੜਤਾਲ ਸੂਚੀਆਂ, ਤਜ਼ਰਬੇ ਸਬੰਧੀ ਸਰਟੀਫਿਕੇਟ, ਉਮੀਦਵਾਰਾਂ ਦੀ ਅੰਤਿਮ ਚੋਣ/ਮੈਰਿਟ ਆਦਿ ਰਿਕਾਰਡ ਸੁਰੱਖਿਅਤ ਰੱਖਣ ਲਈ ਜ਼ਿੰਮੇਵਾਰ ਸਨ।
ਇਨ੍ਹਾਂ ਮੁਲਾਜ਼ਮਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ, ਇਸ ਰਿਕਾਰਡ ਨੂੰ ਸੁਰੱਖਿਅਤ ਰੱਖਣ ਵਿੱਚ ਬੇਨਿਯਮੀਆਂ ਕੀਤੀਆਂ ਤੇ ਗੜਬੜੀ ਕੀਤੀ ਹੈ। ਇਸ ਤਹਿਤ ਉਮੀਦਵਾਰਾਂ ਵੱਲੋਂ ਤਜ਼ਰਬੇ ਦੇ ਜਾਅਲੀ ਸਰਟੀਫਿਕੇਟਾਂ ਸਮੇਤ ਹੋਰ ਫਰਜ਼ੀ ਦਸਤਾਵੇਜ਼ ਪੇਸ਼ ਕਰਨ ਸੰਬੰਧੀ ਸ਼ਕਿਾਇਤਾਂ ਸਾਹਮਣੇ ਆਉਣ ਉਪਰੰਤ, ਉਕਤ ਮੁਲਜ਼ਮ ਆਪਣੇ ਅਧੀਨ ਸੁਰੱਖਿਅਤ ਰੱਖੇ ਲੋੜੀਂਦੇ ਰਿਕਾਰਡ ਨੂੰ ਇਸ ਮੰਤਵ ਲਈ ਨਿਯੁਕਤ ਕੀਤੀ ਗਈ ਵਿਭਾਗੀ ਕਮੇਟੀ ਜਾਂ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕਰਨ ਵਿੱਚ ਅਸਫਲ ਰਹੇ। ਇਸ ਮਾਮਲੇ ‘ਚ ਪੁੱਛ-ਗਿੱਛ ਮੁਕੰਮਲ ਹੋਣ ‘ਤੇ ਇਨ੍ਹਾਂ ਮੁਲਾਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments