Thursday, May 16, 2024
Google search engine
Homeਪੰਜਾਬ /ਚੰਡੀਗੜ੍ਹਡੇਰਾਬੱਸੀ ਦੀ ਕੈਮੀਕਲ ਫੈਕਟਰੀ 'ਚ ਗੈਸ ਲੀਕ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਡੇਰਾਬੱਸੀ ਦੀ ਕੈਮੀਕਲ ਫੈਕਟਰੀ ‘ਚ ਗੈਸ ਲੀਕ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਇੱਥੇ ਇਕ ਕੈਮੀਕਲ ਫੈਕਟਰੀ ‘ਚ ਬੀਤੀ ਦੇਰ ਰਾਤ ਗੈਸ ਲੀਕ ਹੋਣ ਦੀ ਖ਼ਬਰ ਸਾਹਮਣੇ ਆਈ, ਜਿਸ ਤੋਂ ਬਾਅਦ ਇਲਾਕੇ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਫੈਕਟਰੀ ‘ਚੋਂ ਗੈਸ ਲੀਕ ਹੋਈ, ਉਹ ਪਿੰਡ ਸੈਦਪੁਰਾ ਨੇੜੇ ਹੈ। ਇਹ ਵੀ ਪਤਾ ਲੱਗਾ ਹੈ ਕਿ ਪਿੰਡ ਸੈਦਪੁਰਾ ਦੇ ਗੁਰਦੁਆਰਾ ਸਾਹਿਬ ‘ਚ ਅਨਾਊਂਸਮੈਂਟ ਕਰਵਾਈ ਗਈ ਕਿ ਲੋਕ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਬੰਦ ਰੱਖਣ ਅਤੇ ਏ. ਸੀ. ਜਾਂ ਕੂਲਰ ਵੀ ਨਾ ਚਲਾਉਣ ਦੀ ਹਦਾਇਤ ਦਿੱਤੀ ਗਈ।

ਕੈਮੀਕਲ ਫੈਕਟਰੀ ‘ਚ ਜ਼ਾਇਲੀਨ ਨਾਂ ਦੇ ਕੈਮੀਕਲ ਦਾ ਡਰੰਮ ਫੱਟ ਗਿਆ। ਇਸ ਕਾਰਨ ਇਲਾਕੇ ‘ਚ ਇਸ ਗੈਸ ਦੀ ਬਦਬੂ ਫੈਲ ਗਈ ਅਤੇ ਇਸ ਕਾਰਨ ਲੋਕਾਂ ਨੂੰ ਸਾਹ ਲੈਣ ‘ਚ ਤਕਲੀਫ਼ ਅਤੇ ਅੱਖਾਂ ‘ਚ ਜਲਣ ਦੀ ਸ਼ਿਕਾਇਤ ਹੋਣ ਲੱਗੀ। ਗੈਸ ਲੀਕ ਹੋਣ ਤੋਂ ਬਾਅਦ ਨੇੜਲੇ ਜੀ. ਬੀ. ਪੀ. ਹੋਮਜ਼ ਅਤੇ ਹੋਰ ਸੁਸਾਇਟੀਆਂ ਦੇ ਵਸਨੀਕ ਬਾਹਰ ਆ ਗਏ। ਫਿਲਹਾਲ ਮੌਕੇ ‘ਤੇ ਰਾਹਤ ਅਤੇ ਬਚਾਅ ਟੀਮਾਂ ਪਹੁੰਚ ਗਈਆਂ। ਡੇਰਾਬਸੀ ਦੇ ਐੱਸ. ਐੱਚ. ਓ. ਜਸਕਵੰਲ ਸਿੰਘ ਸੇਖੋਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਨ੍ਹਾਂ ਨੂੰ ਰਾਤ ਸਾਢੇ 10 ਵਜੇ ਗੈਸ ਲੀਕ ਹੋਣ ਦੀ ਸੂਚਨਾ ਮਿਲੀ ਸੀ। ਮੌਕੇ ‘ਤੇ ਪਹੁੰਚ ਕੇ ਪਤਾ ਲੱਗਿਆ ਕਿ ਫੈਕਟਰੀ ‘ਚ ਪਏ 2 ਡਰੰਮਾਂ ‘ਚੋਂ ਗੈਸ ਲੀਕ ਹੋਈ ਹੈ।

ਉਨ੍ਹਾਂ ਦੱਸਿਆ ਕਿ ਇਸ ‘ਤੇ ਕਾਬੂ ਪਾ ਲਿਆ ਗਿਆ ਹੈ ਅਤੇ ਹਾਲਾਤ ਕੰਟਰੋਲ ‘ਚ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੁਧਿਆਣਾ ਦੇ ਗਿਆਸਪੁਰਾ ‘ਚ ਵੀ ਗੈਸ ਲੀਕ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਚ 11 ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਨੰਗਲ ‘ਚ ਗੈਸ ਲੀਕ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments