Thursday, May 16, 2024
Google search engine
Homeਦੇਸ਼Nationalਤਬਾਦਲੇ ਤੇ ਤਾਇਨਾਤੀ ਦਾ ਮਿਲਿਆ ਅਧਿਕਾਰ, ਪ੍ਰਸ਼ਾਸਨਿਕ ਸੇਵਾਵਾਂ ਬਾਰੇ SC ਦਾ ਫੈਸਲਾ

ਤਬਾਦਲੇ ਤੇ ਤਾਇਨਾਤੀ ਦਾ ਮਿਲਿਆ ਅਧਿਕਾਰ, ਪ੍ਰਸ਼ਾਸਨਿਕ ਸੇਵਾਵਾਂ ਬਾਰੇ SC ਦਾ ਫੈਸਲਾ

ਦਿੱਲੀ ‘ਚ ਪ੍ਰਸ਼ਾਸਨਿਕ ਸੇਵਾਵਾਂ ‘ਤੇ ਕੰਟਰੋਲ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੇਂਦਰ ਵਿਚਾਲੇ ਚੱਲ ਰਹੇ ਵਿਵਾਦ ‘ਤੇ ਸੁਪਰੀਮ ਕੋਰਟ ਦਾ ਫੈਸਲਾ ਆ ਗਿਆ ਹੈ। ਸੁਪਰੀਮ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅਸਲ ਸ਼ਕਤੀ ਦਿੱਲੀ ਦੀ ਚੁਣੀ ਹੋਈ ਸਰਕਾਰ ਕੋਲ ਹੋਣੀ ਚਾਹੀਦੀ ਹੈ।

SC ਨੇ ਕਿਹਾ- ਚੁਣੀ ਹੋਈ ਸਰਕਾਰ ਕੋਲ ਹੈ ਅਸਲੀ ਤਾਕਤ

ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਦਿੱਲੀ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਦੇ ਫੈਸਲੇ ਲੈਣ ਦੇ ਮਾਮਲੇ ‘ਚ ਆਪਣਾ ਫੈਸਲਾ ਸੁਣਾਇਆ ਹੈ। ਜੱਜ ਨੇ ਕਿਹਾ ਕਿ ਇਹ ਫੈਸਲਾ ਬਹੁਮਤ ਦਾ ਫੈਸਲਾ ਹੈ। ਅਦਾਲਤ ਨੇ ਇਸ ਦੇ ਨਾਲ ਕਿਹਾ ਕਿ ਅਸਲ ਸ਼ਕਤੀ ਚੁਣੀ ਹੋਈ ਸਰਕਾਰ ਕੋਲ ਹੋਣੀ ਚਾਹੀਦੀ ਹੈ ਅਤੇ ਉਸ ਕੋਲ ਤਬਾਦਲੇ ਅਤੇ ਤਾਇਨਾਤੀ ਦਾ ਅਧਿਕਾਰ ਹੋਵੇਗਾ।

ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਦਿੱਲੀ ਪ੍ਰਸ਼ਾਸਨਿਕ ਸੇਵਾਵਾਂ ਬਾਰੇ ਫ਼ੈਸਲਾ ਲੈਣ ਦੇ ਮਾਮਲੇ ਵਿੱਚ ਆਪਣਾ ਫ਼ੈਸਲਾ ਪੜ੍ਹਨਾ ਸ਼ੁਰੂ ਕਰ ਦਿੱਤਾ ਹੈ। ਜੱਜ ਨੇ ਕਿਹਾ ਕਿ ਇਹ ਫੈਸਲਾ ਬਹੁਮਤ ਦਾ ਫੈਸਲਾ ਹੈ।

ਸੀਜੇਆਈ ਡੀਵਾਈ ਚੰਦਰਚੂੜ ਅਤੇ ਜਸਟਿਸ ਐਮਆਰ ਸ਼ਾਹ, ਕ੍ਰਿਸ਼ਨਾ ਮੁਰਾਰੀ, ਹਿਮਾ ਕੋਹਲੀ ਅਤੇ ਪੀਐਸ ਨਰਸਿਮਹਾ ਦੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਅੱਜ ਦਿੱਲੀ ਸਰਕਾਰ ਅਤੇ ਕੇਂਦਰ ਵਿਚਾਲੇ ਚੱਲ ਰਹੇ ਵਿਵਾਦ ‘ਤੇ ਫੈਸਲਾ ਸੁਣਾਏਗੀ। ਇਸ ਵਿਵਾਦਪੂਰਨ ਮੁੱਦੇ ‘ਤੇ ਫੈਸਲੇ ਤੋਂ ਬਾਅਦ ਇਹ ਸਪੱਸ਼ਟ ਹੋ ਜਾਵੇਗਾ ਕਿ ਦਿੱਲੀ ਵਿੱਚ ਅਧਿਕਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਨੂੰ ਲੈ ਕੇ ਪ੍ਰਸ਼ਾਸਨਿਕ ਸੇਵਾਵਾਂ ਨੂੰ ਕੌਣ ਕੰਟਰੋਲ ਕਰੇਗਾ।

ਬੈਂਚ ਨੇ ਕ੍ਰਮਵਾਰ ਕੇਂਦਰ ਅਤੇ ਦਿੱਲੀ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਅਤੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਦੀਆਂ ਪੰਜ ਦਿਨਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 18 ਜਨਵਰੀ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਦਿੱਲੀ ਵਿੱਚ ਪ੍ਰਸ਼ਾਸਨਿਕ ਸੇਵਾਵਾਂ ਬਾਰੇ ਕੇਂਦਰ ਅਤੇ ਦਿੱਲੀ ਸਰਕਾਰ ਦੀਆਂ ਵਿਧਾਨਕ ਅਤੇ ਕਾਰਜਕਾਰੀ ਸ਼ਕਤੀਆਂ ਦੇ ਦਾਇਰੇ ਨਾਲ ਸਬੰਧਤ ਕਾਨੂੰਨੀ ਮੁੱਦਿਆਂ ਦੀ ਸੁਣਵਾਈ ਲਈ ਸੰਵਿਧਾਨਕ ਬੈਂਚ ਦਾ ਗਠਨ ਕੀਤਾ ਗਿਆ ਸੀ। ਪਿਛਲੇ ਸਾਲ 6 ਮਈ ਨੂੰ ਸੁਪਰੀਮ ਕੋਰਟ ਨੇ ਇਸ ਮੁੱਦੇ ਨੂੰ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments