Thursday, May 16, 2024
Google search engine
HomeTechnologyਮਰਹੂਮ ਨੇਤਾ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਕਾਰਨ ਪੰਜਾਬ-ਚੰਡੀਗੜ੍ਹ ’ਚ ਅੱਜ ਛੁੱਟੀ,...

ਮਰਹੂਮ ਨੇਤਾ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਕਾਰਨ ਪੰਜਾਬ-ਚੰਡੀਗੜ੍ਹ ’ਚ ਅੱਜ ਛੁੱਟੀ, ਬਾਦਲ ਪਿੰਡ ਜਾਣਗੇ CM ਮਾਨ!

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ’ਤੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੇ 27 ਅਪ੍ਰੈਲ ਮਤਲਬ ਕਿ ਅੱਜ ਦਿਨ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਛੁੱਟੀ ਦੇ ਐਲਾਨ ਦੇ ਮੱਦੇਨਜ਼ਰ 27 ਅਪ੍ਰੈਲ ਨੂੰ ਹੋਣ ਵਾਲੀ ਮੰਤਰੀ ਮੰਡਲ ਦੀ ਬੈਠਕ ਨੂੰ ਵੀ 28 ਅਪ੍ਰੈਲ ਨੂੰ ਕਰ ਦਿੱਤਾ ਹੈ।

ਸਰਕਾਰੀ ਸੂਚਨਾ ਮੁਤਾਬਕ ਹੁਣ ਮੰਤਰੀ ਮੰਡਲ ਦੀ ਬੈਠਕ 28 ਅਪ੍ਰੈਲ ਨੂੰ ਪੰਜਾਬ ਸਿਵਲ ਸਕੱਤਰੇਤ ‘ਚ ਸਵੇਰੇ 10.30 ਵਜੇ ਹੋਵੇਗੀ। ਇਸ ਤੋਂ ਪਹਿਲਾਂ ਸੀਨੀਅਰ ਨੇਤਾ ਦੇ ਦਿਹਾਂਤ ’ਤੇ 25 ਅਪ੍ਰੈਲ ਨੂੰ ਭਾਰਤ ਸਰਕਾਰ ਨੇ 26-27 ਅਪ੍ਰੈਲ ਭਾਵ 2 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਸੀ।ਸ਼ਰਧਾਂਜਲੀ ਦੇਣ ਨਹੀਂ ਪਹੁੰਚ ਸਕੇ ਮੁੱਖ ਮੰਤਰੀ ਭਗਵੰਤ ਮਾਨ
ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਬੁੱਧਵਾਰ ਸ਼ਰਧਾਂਜਲੀ ਦੇਣ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਪਹੁੰਚ ਸਕੇ। ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੈਅ ਸ਼ਡਿਊਲ ਮੁਤਾਬਕ ਜੰਮੂ-ਕਸ਼ਮੀਰ ‘ਚ ਦੇਸ਼ ਦੀ ਸੇਵਾ ਦੌਰਾਨ 20 ਅਪ੍ਰੈਲ ਨੂੰ ਸ਼ਹੀਦ ਹੋਣ ਵਾਲੇ ਚਾਰ ਬਹਾਦਰ ਫ਼ੌਜੀਆਂ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇ ਰੂਪ ਵਜੋਂ ਇਕ-ਇਕ ਕਰੋੜ ਰੁਪਏ ਦਾ ਚੈੱਕ ਸੌਂਪਣ ਜਾਣਾ ਸੀ। ਇਸ ਲਈ ਉਹ ਸ਼ਰਧਾਂਜਲੀ ਦੇਣ ਨਹੀਂ ਪੁੱਜੇ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਬਾਦਲ ਪਿੰਡ ‘ਚ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਜਾ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments