Thursday, May 16, 2024
Google search engine
HomeHealth & Fitnessਵਜ਼ਨ ਘਟਾਉਣ ਤੋਂ ਲੈ ਕੇ ਤਣਾਅ ਘਟਾਉਣ ਤਕ, ਰਾਤ ਨੂੰ ਸੌਣ ਤੋਂ...

ਵਜ਼ਨ ਘਟਾਉਣ ਤੋਂ ਲੈ ਕੇ ਤਣਾਅ ਘਟਾਉਣ ਤਕ, ਰਾਤ ਨੂੰ ਸੌਣ ਤੋਂ ਪਹਿਲਾਂ ਗ੍ਰੀਨ ਟੀ ਪੀਣ ਨਾਲ ਮਿਲਦੇ ਹਨ

ਦਿਨ ਭਰ ਦੀ ਭੱਜ-ਦੌੜ ਤੇ ਥਕਾਵਟ ਤੋਂ ਬਾਅਦ ਅਕਸਰ ਲੋਕ ਰਾਤ ਨੂੰ ਸ਼ਾਂਤ ਨੀਂਦ ਚਾਹੁੰਦੇ ਹਨ। ਅਜਿਹੇ ‘ਚ ਜਿੱਥੇ ਕੁਝ ਲੋਕ ਸੌਣ ਤੋਂ ਪਹਿਲਾਂ ਗਰਮ ਦੁੱਧ ਪੀਂਦੇ ਹਨ, ਉੱਥੇ ਹੀ ਕੁਝ ਗਰਮ ਪਾਣੀ ਪੀ ਕੇ ਸੌਣਾ ਪਸੰਦ ਕਰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਰਾਤ ਨੂੰ ਸੌਣ ਤੋਂ ਪਹਿਲਾਂ ਗ੍ਰੀਨ ਟੀ ਪੀਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਅਕਸਰ ਲੋਕ ਭਾਰ ਘਟਾਉਣ ਲਈ ਦਿਨ ਭਰ ਗ੍ਰੀਨ ਟੀ ਪੀਂਦੇ ਹਨ, ਪਰ ਜੇਕਰ ਤੁਸੀਂ ਇਸ ਨੂੰ ਰਾਤ ਨੂੰ ਸੌਣ ਤੋਂ ਪਹਿਲਾਂ ਪੀਂਦੇ ਹੋ, ਤਾਂ ਇਸ ਨਾਲ ਨਾ ਸਿਰਫ ਤੁਹਾਡਾ ਭਾਰ ਘੱਟ ਹੁੰਦਾ ਹੈ, ਸਗੋਂ ਹੋਰ ਵੀ ਫਾਇਦੇ ਹੁੰਦੇ ਹਨ। ਜੇਕਰ ਤੁਸੀਂ ਅਜੇ ਵੀ ਰਾਤ ਨੂੰ ਗ੍ਰੀਨ ਟੀ ਪੀਣ ਦੇ ਫਾਇਦਿਆਂ ਤੋਂ ਅਣਜਾਣ ਹੋ ਤਾਂ ਆਓ ਤੁਹਾਨੂੰ ਦੱਸਦੇ ਹਾਂ ਇਸ ਦੇ ਕੁਝ ਹੈਰਾਨੀਜਨਕ ਫਾਇਦਿਆਂ ਬਾਰੇ-

ਅੱਜਕੱਲ੍ਹ ਵਧਦੇ ਕੰਮ ਦੇ ਬੋਝ ਕਾਰਨ ਲੋਕਾਂ ਦੀ ਜੀਵਨ ਸ਼ੈਲੀ ਪੂਰੀ ਤਰ੍ਹਾਂ ਬਦਲ ਗਈ ਹੈ। ਇੰਨਾ ਹੀ ਨਹੀਂ ਇਸ ਕਾਰਨ ਉਨ੍ਹਾਂ ਦੇ ਸਲੀਪ ਸਾਈਕਲ ‘ਚ ਵੀ ਕਾਫੀ ਬਦਲਾਅ ਆਇਆ ਹੈ। ਅਜਿਹੀ ਸਥਿਤੀ ਵਿੱਚ ਜੇਕਰ ਤੁਸੀਂ ਰਾਤ ਨੂੰ ਸ਼ਾਂਤੀਪੂਰਨ ਨੀਂਦ ਲੈਣਾ ਚਾਹੁੰਦੇ ਹੋ ਤਾਂ ਇਸਦੇ ਲਈ ਸੌਣ ਤੋਂ ਪਹਿਲਾਂ ਇਕ ਕੱਪ ਗ੍ਰੀਨ ਟੀ ਤੁਹਾਡੇ ਲਈ ਫਾਇਦੇਮੰਦ ਸਾਬਿਤ ਹੋਵੇਗੀ। ਇਸ ‘ਚ ਮੌਜੂਦ ਅਮੀਨੋ ਐਸਿਡ L-theanine ਵੀ ਨੀਂਦ ‘ਚ ਸੁਧਾਰ ਤਕ ਤੁਹਾਡੇ ਤਣਾਅ ਨੂੰ ਘੱਟ ਕਰਦਾ ਹੈ।

ਜੇਕਰ ਤੁਸੀਂ ਰਾਤ ਨੂੰ ਸੌਂਦੇ ਸਮੇਂ ਗ੍ਰੀਨ ਟੀ ਪੀ ਰਹੇ ਹੋ ਤਾਂ ਇਹ ਤੁਹਾਡੇ ਦਿਲ ਨੂੰ ਸਿਹਤਮੰਦ ਬਣਾਉਂਦੀ ਹੈ। ਇਸ ਨੂੰ ਪੀਣ ਨਾਲ ਤੁਹਾਡੇ ਸਰੀਰ ‘ਚ ਜਮ੍ਹਾ ਫੈਟ ਘੱਟ ਹੋ ਜਾਂਦੀ ਹੈ ਜਿਸ ਨਾਲ ਐੱਲਡੀਐੱਲ ਕੋਲੈਸਟ੍ਰਾਲ ਨੂੰ ਵੀ ਘੱਟ ਕਰਨ ‘ਚ ਮਦਦ ਮਿਲਦੀ ਹੈ। ਨਾਲ ਹੀ ਗ੍ਰੀਨ ਟੀ ਟ੍ਰਾਈਗਲਿਸਰਾਈਡਸ ਨੂੰ ਘੱਟ ਕਰਨ ‘ਚ ਵੀ ਮਦਦਗਾਰ ਹੈ। ਸਰੀਰ ਵਿਚ ਕੋਲੈਸਟ੍ਰੋਲ ਦਾ ਘੱਟ ਪੱਧਰ ਤੁਹਾਡੇ ਦਿਲ ਨੂੰ ਸਿਹਤਮੰਦ ਰੱਖਦਾ ਹੈ। ਇੰਨਾ ਹੀ ਨਹੀਂ ਗ੍ਰੀਨ ਟੀ ਪੀਣ ਨਾਲ ਦਿਲ ਦੇ ਦੌਰੇ ਦਾ ਖਤਰਾ ਵੀ ਘੱਟ ਜਾਂਦਾ ਹੈ। ਅੱਜਕੱਲ੍ਹ ਬਦਲਦੀ ਜੀਵਨ ਸ਼ੈਲੀ ਤੇ ਵੱਧਦਾ ਕੰਮ ਦਾ ਬੋਝ ਸਾਡੀ ਮਾਨਸਿਕ ਤੇ ਸਰੀਰਕ ਸਿਹਤ ਨੂੰ ਪ੍ਰਭਾਵਿਤ ਕਰ ਰਿਹਾ ਹੈ। ਅਜਿਹੇ ‘ਚ ਲੋਕ ਕਈ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ। ਤਣਾਅ ਇਨ੍ਹਾਂ ਸਮੱਸਿਆਵਾਂ ਵਿੱਚੋਂ ਇਕ ਹੈ। ਜੇਕਰ ਤੁਸੀਂ ਵੀ ਅਕਸਰ ਤਣਾਅ ਕਾਰਨ ਪਰੇਸ਼ਾਨ ਰਹਿੰਦੇ ਹੋ ਤਾਂ ਰਾਤ ਨੂੰ ਸੌਂਦੇ ਸਮੇਂ ਗ੍ਰੀਨ ਟੀ ਦਾ ਸੇਵਨ ਕਰਨਾ ਤੁਹਾਡੇ ਲਈ ਫਾਇਦੇਮੰਦ ਹੋਵੇਗਾ। ਇਸ ‘ਚ ਮੌਜੂਦ L-theanine ਡਿਪ੍ਰੈਸ਼ਨ ਨਾਲ ਲੜਨ ‘ਚ ਮਦਦ ਕਰਦਾ ਹੈ।

ਜੇਕਰ ਤੁਸੀਂ ਸੌਣ ਤੋਂ ਪਹਿਲਾਂ ਗ੍ਰੀਨ ਟੀ ਪੀਂਦੇ ਹੋ ਤਾਂ ਇਸ ਨਾਲ ਸਰੀਰ ਦੀ ਕੈਲੋਰੀ ਬਰਨ ਹੁੰਦੀ ਹੈ। ਕੈਲੋਰੀ ਬਰਨ ਕਰਨ ਨਾਲ ਤੁਹਾਨੂੰ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਅਜਿਹੇ ‘ਚ ਜੇਕਰ ਤੁਸੀਂ ਜਲਦੀ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਸੀਂ ਰਾਤ ਨੂੰ ਗ੍ਰੀਨ ਟੀ ਪੀਣਾ ਸ਼ੁਰੂ ਕਰ ਸਕਦੇ ਹੋ। ਨਾਲ ਹੀ ਇਹ ਤੁਹਾਡੀ ਪਾਚਨ ਕਿਰਿਆ ਨੂੰ ਵੀ ਸੁਧਾਰਦਾ ਹੈ। ਇਕ ਕੱਪ ਗ੍ਰੀਨ ਟੀ ਪੀਣ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਵੀ ਕੰਟਰੋਲ ‘ਚ ਰਹਿੰਦਾ ਹੈ। ਇਸ ਦੇ ਨਾਲ ਹੀ ਬਦਹਜ਼ਮੀ, ਕਬਜ਼ ਤੇ ਐਸੀਡਿਟੀ ਦੀ ਸਮੱਸਿਆ ਤੋਂ ਵੀ ਰਾਹਤ ਮਿਲਦੀ ਹੈ।

ਜੇਕਰ ਤੁਸੀਂ ਕੋਲੈਸਟ੍ਰੋਲ ਲੈਵਲ ਵਧਣ ਕਾਰਨ ਪਰੇਸ਼ਾਨ ਹੋ ਤਾਂ ਗ੍ਰੀਨ ਟੀ ਦਾ ਸੇਵਨ ਕਰਨਾ ਵੀ ਤੁਹਾਡੇ ਲਈ ਫਾਇਦੇਮੰਦ ਹੋਵੇਗਾ। ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਗ੍ਰੀਨ ਟੀ ਸਰੀਰ ਨੂੰ ਫ੍ਰੀ ਰੈਡੀਕਲਸ ਤੋਂ ਬਚਾਉਣ ਵਿਚ ਮਦਦ ਕਰਦੀ ਹੈ। ਨਾਲ ਹੀ, ਇਹ ਸਰੀਰ ਵਿੱਚ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਕਰਦੀ ਹੈ। ਇਸ ਨੂੰ ਪੀਣ ਨਾਲ ਹਾਈ ਬਲੱਡ ਪ੍ਰੈਸ਼ਰ ਵੀ ਕੰਟਰੋਲ ਰਹਿੰਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments