Thursday, May 16, 2024
Google search engine
HomeSportਸੰਦੀਪ ਨੰਗਲ ਅੰਬੀਆਂ ਕਤਲ ਕੇਸ 'ਚ ਪੁਲਸ ਦੀ ਵੱਡੀ ਕਾਰਵਾਈ, ਸੁਰਜਨਜੀਤ ਸਿੰਘ...

ਸੰਦੀਪ ਨੰਗਲ ਅੰਬੀਆਂ ਕਤਲ ਕੇਸ ‘ਚ ਪੁਲਸ ਦੀ ਵੱਡੀ ਕਾਰਵਾਈ, ਸੁਰਜਨਜੀਤ ਸਿੰਘ ਚੱਠਾ ਗ੍ਰਿਫ਼ਤਾਰ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕੇਸ ਵਿਚ ਜਲੰਧਰ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ ‘ਤੇ ਕਾਰਵਾਈ ਕਰਦਿਆਂ ਪੁਲਸ ਨੇ ਕਤਲ ਕੇਸ ਦੇ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੁਪਿੰਦਰ ਕੌਰ ਨੇ ਕਰੀਬ 6 ਮਹੀਨੇ ਪਹਿਲਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਅਪੀਲ ਕੀਤੀ ਸੀ ਕਿ ਚੱਠਾ ਜਲੰਧਰ ਦੇ ਕਰਤਾਰ ਪੈਲੇਸ ਵਿਚ ਹੈ ਅਤੇ ਪੁਲਸ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰੇ।

ਪੁਲਸ ਨੇ ਬੀਤੀ ਰਾਤ ਕਬੱਡੀ ਪ੍ਰਮੋਟਰ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਅਜੇ ਤੱਕ ਕਿਸੇ ਵੀ ਪੁਲਸ ਅਧਿਕਾਰੀ ਨੇ ਚੱਠਾ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਉਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੀਤੀ ਗਈ ਪੁਲਸ ਕਾਰਵਾਈ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ‘ਚ ਪੁਲਸ ਉਸ ਨੂੰ ਗ੍ਰਿਫ਼ਤਾਰ ਕਰਕੇ ਲੈ ਜਾ ਰਹੀ ਦਿੱਸ ਰਹੀ ਹੈ।

ਇਥੇ ਦੱਸਣਯੋਗ ਹੈ ਕਿ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਸੋਸ਼ਲ ਮੀਡੀਆ ‘ਤੇ ਲਾਈਵ ਹੋਈ ਸੀ। ਉਨ੍ਹਾਂ ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ ਸੀ। ਰੁਪਿੰਦਰ ਨੇ ਕਿਹਾਸੀ ਕਿ ਉਸ ਨੇ ਐੱਸ. ਐੱਸ. ਪੀ. ਨੂੰ ਦੱਸਿਆ ਸੀ ਕਿ ਸੰਦੀਪ ਨੰਗਲ ਦੇ ਕਤਲ ਦਾ ਮੁਲਜ਼ਮ ਜਲੰਧਰ ਦੇ ਕਰਤਾਰ ਪੈਲੇਸ ਵਿੱਚ ਬੈਠਾ ਹੈ। ਨੰਗਲ ਅੰਬੀਆ ਕੇਸ ਵਿਚ ਚੱਠਾ ਦੋਸ਼ੀ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਸਕਦੇ ਹਾਂ। ਰੁਪਿੰਦਰ ਨੇ ਲਾਈਵ ਹੋ ਕੇ ਕਿਹਾ ਸੀ ਕਿ ਉਸ ਨੇ ਐੱਸ. ਐੱਸ. ਪੀ. ਨੂੰ ਵੁਆਇਸ ਮੈਸੇਜ ਵੀ ਭੇਜਿਆ ਸੀ ਅਤੇ ਫ਼ੋਨ ਵੀ ਕੀਤਾ ਸੀ। ਰੁਪਿੰਦਰ ਅਨੁਸਾਰ ਪਹਿਲਾਂ ਜਦੋਂ ਵੀ ਉਸ ਨੇ ਆਪਣੇ ਪਰਿਵਾਰ ਨੂੰ ਮਾਮਲੇ ਬਾਰੇ ਪੁੱਛਿਆ ਤਾਂ ਉਹ ਕਹਿੰਦੇ ਸਨ ਕਿ ਪੁਲਸ ਸੁਰਜਨਜੀਤ ਸਿੰਘ ਚੱਠਾ ਦੀ ਭਾਲ ਕਰ ਰਹੀ ਹੈ।

ਰੁਪਿੰਦਰ ਕੌਰ ਦਾ ਕਹਿਣਾ ਸੀ ਕਿ ਐੱਸ. ਐੱਸ. ਪੀ.  ਨੂੰ ਫ਼ੋਨ ਕਰਕੇ ਦੱਸਿਆ ਸੀ ਕਿ ਮੁਲਜ਼ਮ ਨੂੰ ਤਿੰਨ ਤੋਂ ਚਾਰ ਮਿੰਟ ਤੱਕ ਡਰਾਈਵ ਕਰਕੇ ਫੜਿਆ ਜਾ ਸਕਦਾ ਹੈ। ਐੱਸ. ਐੱਸ. ਪੀ. ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਕਿਹਾ ਸੀ ਕਿ ਸਾਨੂੰ ਸਬੂਤ ਦਿਓ। ਰੁਪਿੰਦਰ ਨੇ ਕਿਹਾ ਸੀ ਕਿ ਸਬੂਤ ਵੇਖਣਾ ਅਦਾਲਤ ਦਾ ਕੰਮ ਹੈ। ਬਾਕੀ ਪੁਲਸ ਨੇ ਜੇਕਰ ਇਸ ਮਾਮਲੇ ‘ਚ ਸੁਰਜਨਜੀਤ ਸਿੰਘ ਨੂੰ ਨਾਮਜ਼ਦ ਕੀਤਾ ਹੈ ਤਾਂ ਉਹ ਕਿਸੇ ਨਾ ਕਿਸੇ ਆਧਾਰ ਜਾਂ ਸਬੂਤ ਨੂੰ ਵੇਖ ਕੇ ਹੀ ਕੀਤਾ ਹੈ। ਜੇਕਰ ਬਿਨਾਂ ਸਬੂਤ ਦੇ ਨਾਮਜ਼ਦ ਕੀਤਾ ਹੈ ਤਾਂ ਇਹ ਸਿਰਫ਼ ਵਾਹ-ਵਾਹੀ ਬਟੋਰਨ ਵਾਲਾ ਕੰਮ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments