ਕਰਨਾਲ, ਜਾਗਰਣ ਡਿਜੀਟਲ ਡੈਸਕ। ਹਰਿਆਣਾ ਦੇ ਜ਼ਿਲ੍ਹਾ ਕਰਨਾਲ ‘ਚ ਇੱਕ ਦਰਦਨਾਕ ਸੜਕ ਹਾਦਸਾ ਦੇਖਣ ਨੂੰ ਮਿਲਿਆ। ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਟਰੱਕ ਨੇ ਖੜ੍ਹੀਆਂ ਦੋ ਕਾਰਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਤਿੰਨ ਪੰਜਾਬ ਦੇ ਅੰਮ੍ਰਿਤਸਰ ਦੇ ਰਹਿਣ ਵਾਲੇ ਸਨ।

ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਤਰਾਵੜੀ ਨੇੜੇ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਸ਼ਨੀਵਾਰ ਨੂੰ ਇਕ ਟਰੱਕ ਨੇ ਖੜ੍ਹੀਆਂ ਦੋ ਕਾਰਾਂ ਨੂੰ ਟੱਕਰ ਮਾਰ ਦਿੱਤੀ। ਇਸ ‘ਚ ਚਾਰ ਦੀ ਮੌਤ ਹੋ ਗਈ, ਜਦਕਿ ਚਾਰ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿਚ ਤਿੰਨ ਅੰਮ੍ਰਿਤਸਰ ਅਤੇ ਇਕ ਰੋਹਤਕ ਦਾ ਰਹਿਣ ਵਾਲਾ ਹੈ। ਸਾਰੇ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੇ ਸਨ। ਮਰਨ ਵਾਲਿਆਂ ਵਿੱਚ ਮਿੱਕੀ, ਕਸਟਮ ਅਧਿਕਾਰੀ, ਅਸ਼ਵਨੀ ਸੀਏ ਅਤੇ ਤਰੁਣ ਅੰਮ੍ਰਿਤਸਰ ਰਹਿੰਦੇ ਸਨ।