Monday, April 29, 2024
Google search engine
Homeਪੰਜਾਬ /ਚੰਡੀਗੜ੍ਹFarmer Protest : ਕਿਸਾਨ ਅੰਦੋਲਨ ਦੇ ਮੱਦੇਨਜ਼ਰ ਸ਼ੰਭੂ ਬੈਰੀਅਰ ਸੀਲ, ਹਰਿਆਣਾ ਪੁਲਿਸ...

Farmer Protest : ਕਿਸਾਨ ਅੰਦੋਲਨ ਦੇ ਮੱਦੇਨਜ਼ਰ ਸ਼ੰਭੂ ਬੈਰੀਅਰ ਸੀਲ, ਹਰਿਆਣਾ ਪੁਲਿਸ ਨੇ ਇਕ ਕਿਲੋਮੀਟਰ ਤੱਕ ਸੀਮੈਂਟ ਦੇ ਲਾਏ ਪਿੱਲਰ

ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਵੱਲੋਂ ਨੂੰ ਪੰਜਾਬ ਤੋਂ ਆਉਣ ਵਾਲੀ ਟ੍ਰੈਫਿਕ ਲਈ ਸ਼ੰਭੂ ਬੈਰੀਅਰ ਸੀਲ ਕਰ ਦਿੱਤਾ ਗਿਆ ਹੈ।

ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਵੱਲੋਂ ਨੂੰ ਪੰਜਾਬ ਤੋਂ ਆਉਣ ਵਾਲੀ ਟ੍ਰੈਫਿਕ ਲਈ ਸ਼ੰਭੂ ਬੈਰੀਅਰ ਸੀਲ ਕਰ ਦਿੱਤਾ ਗਿਆ ਹੈ। ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਦੇ ਟਰੈਕਟਰ-ਟਰਾਲੀਆਂ ਦੇ ਮਾਰਚ ਨੂੰ ਹਰਿਆਣਾ ’ਚ ਦਾਖ਼ਲ ਹੋਣ ਤੋਂ ਰੋਕਣ ਲਈ ਇਕ ਕਿਲੋਮੀਟਰ ਤੱਕ ਲੰਮੀ ਸੀਮੈਂਟ ਦੇ ਪਿੱਲਰਾਂ ਦੀ ਕੰਧ ਖੜ੍ਹੀ ਕਰ ਦਿੱਤੀ ਗਈ ਹੈ ਜਿਸ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਸ਼ਨਿਚਰਵਾਰ ਸਵੇਰ ਤੋਂ ਹੀ ਪੰਜਾਬ ਤੋਂ ਹਰਿਆਣਾ ਜਾਣ ਵਾਲੇ ਲੋਕਾਂ ਲਈ ਬਦਲਵੇਂ ਰਸਤਿਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ, ਇਸਦੇ ਬਾਵਜੂਦ ਰਾਹਗੀਰਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

ਬਦਲਵੇਂ ਰਸਤਿਆਂ ਦੀ ਜਾਣਕਾਰੀ

ਇਸ ਸਬੰਧੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਲੋਕ ਹਿੱਤ ’ਚ ਜਾਣਕਾਰੀ ਦਿੰਦਿਆ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਪੰਜਾਬ ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਪਟਿਆਲਾ ਤੋਂ ਸ਼ੰਭੂ ਟੋਲ ਪਲਾਜ਼ਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਨੂੰ ਮਿਤੀ 10 ਫਰਵਰੀ ਦੀ ਸਵੇਰ ਤੋਂ ਬਦਲਵੇਂ ਰਸਤੇ ਤੋਂ ਆਉਣ ਲਈ ਕਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments